ਸ਼੍ਰੀ ਗੁਰੂ ਗਰੰਥ ਸਾਹਿਬ ਜੀ

ਸ਼੍ਰੀ ਗੁਰੂ ਗਰੰਥ ਸਾਹਿਬ ਜੀ ਆਗਿਆ ਭਈ ਅਕਾਲ ਕੀ ਤਬੈ ਚਲਾਯੋ ਪੰਥ ॥
ਸਬ ਸਿਖਨ ਕੋ ਹੁਕਮ ਹੈ ਗੁਰੂ ਮਾਨਯੋ ਗਰੰਥ ॥

ਸ਼੍ਰੀ ਗੁਰੂ ਨਾਨਕ ਪਾਤਸ਼ਾਹ ਨੇ ‘ਧੁਰ ਦੀ ਬਾਣੀ’ ਦਾ ਆਪ ਉਚਾਰਣ ਵੀ ਕੀਤਾ ਅਤੇ ਸੰਭਾਲਿਆ ਵੀ। ਆਪ ਜੀ ਨੇ ਇਸ ਬਾਣੀ ਨੂੰ ‘ਖਸਮ ਦੀ ਬਾਣੀ’ ਜਾਣਕੇ ਅਤਿ ਇੱਜ਼ਤ’ ਅਤੇ ਆਦਰ ਦਾ ਢੰਗ ਮਨੁੱਖਤਾ ਨੂੰ ਸਮੱਝਾਇਆ ਅਤੇ ਇਸ ਨਵੀ ਧਰਮ ਦੀ ਵਿਲੱਖਣ ਪਹਿਚਾਨ ਨੂੰ ਸਿਧਾਂਤਕ ਤੌਰ ਉੱਤੇ ਸਥਿਰ ਕੀਤਾ। ਇਹ ਪਹਿਲੀ ਵਾਰ ਸੀ ਕਿ ਈਸ਼ਵਰ (ਵਾਹਿਗੁਰੂ) ਦੇ ਅਸਤੀਤਵ ਦੇ ਸੰਕਲਪ ਵਿੱਚ ਸਰਗੁਣ ਅਤੇ ਨਿਰਗੁਣ, ਨਿਰਭਉ ਅਤੇ ਨਿਰਵੈਰ, ਦਿਖਦੇ ਸੰਸਾਰ ਅਤੇ ਅਦ੍ਰਿਸ਼ ਬ੍ਰਹਿਮੰਡ ਦੀ ਵਿਸ਼ਾਲਤਾ ਵਿੱਚ ਨਿਰੰਤਰਤਾ ਨੂੰ ‘ਇੱਕ ਓੰਕਾਰ’ ਦਾ ਵਿਸ

ਥਾਰ ਦੱਸਿਆ।

ਹਰ ਕੋਈ ਦੁਨੀਆ ਦੇ ਫਰਜ ਨਿਭਾਂਦੇ ਹੋਏ ਵੀ ਧਰਮੀ ਜੀਵਨ ਬਤੀਤ ਕਰ ਸਕਦਾ ਹੈ। ਇਸ ਸੱਬਦਾ ਵਿਸਥਾਰ ਸ਼ਬਦ ਗੁਰੂ ਦੁਆਰਾ ਹੋਣਾ ਦੱਸਿਆ ਹੈ। ਸ਼੍ਰੀ ਗੁਰੂ ਨਾਨਕ ਪਾਤਸ਼ਾਹ ਦਾ ਅਕੀਦਾ ਮਨੁੱਖ ਜਾਤੀ ਨੂੰ ਸ਼ਬਦ ਗੁਰੂ ਵਲੋਂ ਜੋੜਨ ਦਾ ਸੀ ਤਾਂਕਿ ਮਨੁੱਖਤਾ ਨੂੰ ਵਹਿਮ–ਭੁਲੇਖੇ ਦੇ ਵਿਅਰਥ ਚੱਕਰਾਂ ਵਿੱਚੋਂ ਕੱਢ ਕੇ ਇੱਕ ਅਕਾਲ ਪੁਰਖ ਦੀ ਅਰਾਧਨਾ ਲਈ ਪ੍ਰੇਰਿਤ ਕੀਤਾ ਜਾਵੇ।

20/09/2016

ੴ ਸਤਿਗੁਰ ਪ੍ਰਸਾਦਿ ॥
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥...................26

ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥ ਸਿਰੀਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥ ਸਿਰੀਰਾਗੁ ਮਹਲਾ ੧ ॥ ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥ ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥ ੧॥ ਰਹਾਉ ॥ ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥ ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥ ੩॥ ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥ ਸਿਰੀਰਾਗੁ ਮਹਲਾ ੧ ॥ ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥ ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥ ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥ ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥ ੪॥੪॥ ਸਿਰੀਰਾਗੁ ਮਹਲਾ ੧ ॥ ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥ ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥ ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥ ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥ ਸਿਰੀਰਾਗੁ ਮਹਲੁ ੧ ॥ ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥ ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥ ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥ ਸਿਰੀਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥ ਸਿਰੀਰਾਗੁ ਮਹਲਾ ੧ ॥ ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥ ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥ ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥ ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥ ਸਿਰੀਰਾਗੁ ਮਹਲਾ ੧ ॥ ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥ ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥ ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥ ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥ ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥ ਸਿਰੀਰਾਗੁ ਮਹਲਾ ੧ ॥ ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥ ਕਰਤਾ ਸਭੁ ਕੋ ਤੇਰੈ ਜੋਰਿ ॥
ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਹਾਗਣੀ
ਤੁਸੀ ਰਾਵਿਆ ਕਿਨੀ ਗੁਣੀਂ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥ ਸਿਰੀਰਾਗੁ ਮਹਲਾ ੧ ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥ ਸਿਰੀਰਾਗੁ ਮਹਲੁ ੧ ॥ ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥ ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥ ਸਿਰੀਰਾਗੁ ਮਹਲਾ ੧ ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥ ਸਿਰੀਰਾਗੁ ਮਹਲਾ ੧ ॥ ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥ ਸਿਰੀਰਾਗੁ ਮਹਲ ੧ ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥ ੨॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥ ਸਿਰੀਰਾਗੁ ਮਹਲਾ ੧ ॥ ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥ ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥ ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥ ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥ ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥ ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥ ਸਿਰੀਰਾਗੁ ਮਹਲਾ ੧ ॥ ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥ ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥ ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥ ਸਿਰੀਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥ ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥ ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥ ਸਿਰੀਰਾਗੁ ਮਹਲਾ ੧॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥ ਸਿਰੀਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥ ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥ ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥ ਸਿਰੀਰਾਗੁ ਮਹਲਾ ੧ ॥ ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥ ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥ ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥ ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥ ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥ ਸਿਰੀਰਾਗੁ ਮਹਲਾ ੧ ॥ ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥ ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥ ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥ ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥ ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥ ਸਿਰੀਰਾਗੁ ਮਹਲਾ ੧ ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥ ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥ ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥ ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥ ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥ ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥ ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥ ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥ ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥ ਸਿਰੀਰਾਗੁ ਮਹਲਾ ੧ ਘਰੁ ੩ ॥ ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥ ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥ ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥ ਸਿਰੀਰਾਗੁ ਮਹਲਾ ੧ ਘਰੁ ੩ ॥ ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥ ਮਤੁ ਜਾਣ ਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥ ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥ ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥ ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥ ਸਿਰੀਰਾਗੁ ਮਹਲਾ ੧ ਘਰੁ ੪ ॥ ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥ ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ ॥ ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥ ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥ ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥ ਸਿਰੀਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੧॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥੨॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੩॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੪॥੨੯॥ ਸਿਰੀਰਾਗੁ ਮਹਲਾ ੧ ਘਰੁ ੪ ॥ ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥ ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥ ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥ ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥ ਸਿਰੀਰਾਗੁ ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥ ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥ ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥ ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥ ਸਿਰੀਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥ ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥ ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥੨॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ
ਤਉ ਮਿਲੈ ॥੧॥ ਰਹਾਉ ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥

19/09/2016

ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥ ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥ ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥ ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ
ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥ ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

18/09/2016

ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁਗੁਣੁ ਕੋਇ ਕਰੇ ॥੭॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ
ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੪॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥
ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥
ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥
ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੮॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ੨੨॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥
ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

Address

Gurdaspur
143535

Website

Alerts

Be the first to know and let us send you an email when ਸ਼੍ਰੀ ਗੁਰੂ ਗਰੰਥ ਸਾਹਿਬ ਜੀ posts news and promotions. Your email address will not be used for any other purpose, and you can unsubscribe at any time.

Share